[kapurthala-phagwara] - ਅਧਿਆਪਕਾਂ ’ਤੇ ਵਹਿਸ਼ੀਆਨਾ ਲਾਠੀਚਾਰਜ ਨਿੰਦਣਯੋਗ : ਨਿਰਮਲ

  |   Kapurthala-Phagwaranews

ਕਪੂਰਥਲਾ (ਧੀਰ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲਾ ਜਨਰਲ ਸਕੱਤਰ ਨਿਰਮਲ ਸਿੰਘ ਸ਼ੇਰਪੁਰ ਸੱਧਾ, ਕੁਲਵਿੰਦਰ ਸਿੰਘ ਨਸੀਰੇਵਾਲ ਨੇ ਪਟਿਆਲਾ ਵਿਖੇ ਪੁਰਅਮਨ ਰੋਸ਼ ਮੁਜ਼ਾਹਰਾ ਕਰ ਰਹੇ ਅਧਿਆਪਕਾਂ ’ਤੇ ਵਹਿਸ਼ੀਆਨਾ ਲਾਠੀਚਾਰਜ ਕੀਤੇ ਜਾਣ ਦੀ ਪੁਰਜ਼ੋਰ ਸ਼ਬਦਾਂ ’ਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੰਗਾਂ, ਮਸਲਿਆਂ ਦਾ ਹੱਲ ਕੱਢਣ ਦੀ ਥਾਂ ਟਾਲ-ਮਟੋਲ ਵਾਲੀ ਨੀਤੀ ਧਾਰਨ ਕੀਤੀ ਹੋਈ ਹੈ। ਅਧਿਆਪਕਾਂ ਦੇ ਸੰਘਰਸ਼ ਨੂੰ ਸੂਬੇ ਦੇ ਆਮ ਲੋਕ ਮਜ਼ਦੂਰ, ਕਿਸਾਨ, ਨੌਜਵਾਨ ਤੇ ਵਿਦਿਆਰਥੀਆਂ ਸਮੇਤ ਕਈ ਜਨਤਕ ਜਥੇਬੰਦੀਆਂ ਦਾ ਸਹਿਯੋਗ ਮਿਲ ਰਿਹਾ ਹੈ, ਜਿਸ ਕਾਰਨ ਅਧਿਆਪਕਾਂ ਦਾ ਸੰਘਰਸ਼ ਆਮ ਲੋਕਾਂ ’ਚ ਤੇ ਘਰ-ਘਰ ਚਰਚਾ ਦਾ ਵਿਸ਼ਾ ਵੀ ਬਣਿਆ ਹੈ। ਉਨ੍ਹਾਂ ਕਿਹਾ ਕਿ ਬਡ਼ੀ ਬੇਰਹਿਮੀ ਨਾਲ ਲਾਠੀਚਾਰਜ ਕਰਕੇ ਅਧਿਆਪਕਾਂ ਨੂੰ ਬਹੁਤ ਸੱਟਾਂ ਲੱਗੀਆਂ ਤੇ ਬੁਰੀ ਤਰ੍ਹਾਂ ਜ਼ਖਮੀ ਵੀ ਹੋਏ। ਇਸਨੇ ਜਲਿਆਂਵਾਲਾ ਬਾਗ ਦੇ 1919 ਦੇ ਖੂਨੀ ਸਾਕੇ ਦੀ ਯਾਦ ਨੂੰ ਤਾਜ਼ਾ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਇਸ ਸਰਕਾਰ ਤੋਂ ਦੁਖੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ ਘਰ-ਘਰ ਨੌਕਰੀ ਦੇਣ, ਮਜ਼ਦੂਰਾਂ ਕਿਸਾਨਾਂ ਦੀਆਂ ਮੰਗਾਂ ਪਰ ਕੈਪਟਨ ਸਰਕਾਰ ਨੂੰ ਸੱਤਾ ’ਚ ਆਏ ਦੋ ਸਾਲ ਹੋ ਗਏ ਹਨ ਪਰ ਕੋਈ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਅਧਿਆਪਕਾਂ ਦੀ ਤਨਖਾਹ ਘਟਾਉਣ, ਪੱਕੇ ਨਾ ਕਰਨ, ਹੋਰ ਮੰਗਾਂ ਨਾ ਮੰਨਣ ਕਾਰਨ, ਬੇਰੁਜ਼ਗਾਰ ਦੀ ਗਿਣਤੀ ’ਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੀ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ।

ਫੋਟੋ - http://v.duta.us/m180HQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/aVAR2QAA

📲 Get Kapurthala-Phagwara News on Whatsapp 💬