[moga] - ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪ੍ਰਦਰਸ਼ਨ ਦੀਆਂ ਤਿਆਰੀਆਂ ਲਈ ਕੀਤੀ ਮੀਟਿੰਗ

  |   Moganews

ਮੋਗਾ (ਗੋਪੀ ਰਾਊਕੇ)-ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਪ੍ਰਦੇਸ਼ ਕਮੇਟੀ ਦੀ ਮੀਟਿੰਗ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਹਾਲ ’ਚ ਪ੍ਰਦੇਸ਼ ਕੈਸ਼ੀਅਰ ਗੁਰਦੀਪ ਸਿੰਘ ਵੈਰੋਕੇ ਦੀ ਅਗਵਾਈ ’ਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦੀਪ ਸਿੰਘ ਨੇ ਕਿਹਾ ਕਿ 18 ਫਰਵਰੀ ਨੂੰ ਸੱਤ ਕਿਸਾਨ ਜਥੇਬੰਦੀਆਂ ਵਲੋਂ ਲੀਡ ਬੈਂਕ ਲੁਧਿਆਣਾ ਦੇ ਮੂਹਰੇ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ’ਚ ਵੱਡੀ ਗਿਣਤੀ ’ਚ ਕਿਸਾਨ, ਮਜ਼ਦੂਰ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਕਰਜ਼ਾ ਲੈਣ ਦੌਰਾਨ ਕਿਸਾਨਾਂ ਦੀ ਮਜ਼ਬੂਰੀ ਦਾ ਫਾਇਦਾ ਚੁੱਕ ਕੇ ਬੈਂਕਾਂ ਵਲੋਂ ਲੈ ਕੇ ਰੱਖੇ ਗਏ ਹਸਤਾਖਰ ਕੀਤੇ ਚੈੱਕਾਂ ਨੂੰ ਅਦਾਲਤਾਂ ਵਿਚ ਲਾ ਕੇ ਕਿਸਾਨਾਂ ਨੂੰ ਸਜ਼ਾ ਕਰਵਾਈ ਜਾ ਰਹੀ ਹੈ, ਜਿਸ ਕਾਰਨ ਕਿਸਾਨ ਜਾਂ ਤਾਂ ਜ਼ਮੀਨਾਂ ਵੇਚ ਕੇ ਕਰਜਾ ਭਰਨ ਲਈ ਮਜ਼ਬੂਰ ਹਨ ਜਾਂ ਫਿਰ ਨਾਮੋਸ਼ੀ ਕਾਰਨ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ 18 ਫਰਵਰੀ ਦੇ ਪ੍ਰਦਰਸ਼ਨ ’ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਡੀ ਗਿਣਤੀ ’ਚ ਸ਼ਿਰਕਤ ਕਰਨਗੇ। ਉਨ੍ਹਾਂ ਕਿਸਾਨ, ਮਜ਼ਦੂਰਾਂ ਨੂੰ ਪ੍ਰਦਰਸ਼ਨ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਦਰਸ਼ਨ ਪਾਲ, ਰੇਸ਼ਮ ਸਿੰਘ, ਲਾਲ ਸਿੰਘ ਗੋਲੇਵਾਲਾ, ਲਾਲ ਸਿੰਘ ਗੋਲੇਵਾਲਾ, ਅਵਤਾਰ ਸਿੰਘ, ਗੁਰਮੀਤ ਸਿੰਘ, ਸੁਰਜੀਤ ਸਿੰਘ, ਬਲਵੰਤ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।

ਫੋਟੋ - http://v.duta.us/SizD1QAA

ਇਥੇ ਪਡ੍ਹੋ ਪੁਰੀ ਖਬਰ — - http://v.duta.us/EQzUjAAA

📲 Get Moga News on Whatsapp 💬